ਬੱਲੂਆਣਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

47

ਫਾਜ਼ਿਲਕਾ/ਬੱਲੂਆਣਾ 10 ਮਈ, ਬੱਲੂਆਣਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਅਤੇ ਹਲਕੇ ਦੇ ਵਿਕਾਸ ਦੇ ਰੋਡ ਮੈਪ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਅਰਵਿੰਦਰ ਸਿੰਘ ਕਾਠਪਾਲ ਵੀ ਮੌਜੂਦ ਰਹੇ।

   
ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ  ਦਿੱਲੀ ਮਾਡਲ ਸਬੰਧੀ ਚਰਚਾ ਕੀਤੀ ਗਈ। ਵਿਧਾਇਕ ਬੱਲੂਆਣਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪਿੰਡਾਂ ਵਿੱਚ ਵੱਧ ਤੋਂ ਵੱਧ ਵਿਕਾਸ ਕਰਵਾਏ ਜਾਣਗੇ ਤਾਂ ਜ਼ੋ ਕੋਈ ਵੀ ਪਿੰਡ ਮੁਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ।

You might also like