ਸਰਕਾਰ ਲੋਕਾਂ ਵਿਚਕਾਰ: ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ

15

ਵਿਕਾਸ ਪ੍ਰੋਜ਼ੈਕਟਾਂ ਦੀ ਸਮੀਖਿਆ, ਲੋਕਾਂ ਦੀਆਂ ਮੁਸਕਿਲਾਂ ਸੁਣੀਆਂ
ਫਾਜਿ਼ਲਕਾ, 10 ਅਪ੍ਰੈਲ, ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਵੱਲੋਂ ਪ੍ਰਸ਼ਾਸਨ ਨੂੰ ਲੋਕਾਂ ਅਤੇ ਖਾਸ ਕਰਕੇ ਪਿੰਡਾਂ ਤੱਕ ਪੁੱਜਦਾ ਕਰਨ ਦੇ ਲਏ ਫੈਸਲੇ ਦੀ ਲੜੀ ਤਹਿਤ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਭਾਰਤ ਪਾਕਿ ਸਰਹੱਦ ਨਾਲ ਲੱਗਦੇ ਆਖਰੀ ਪਿੰਡਾਂ ਮੁਹਾਰ ਜਮਸੇਰ ਅਤੇ ਤੇਜਾ ਰੁਹੇਲਾ ਦਾ ਦੌਰਾ ਕੀਤਾ।
ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਇੰਨ੍ਹਾਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਸਰਹੱਦੀ ਖੇਤਰ ਵਿਚ ਬਣ ਰਹੀਆਂ ਸੜਕਾਂ ਦਾ ਜਾਇਜਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦਾ ਕੰਮ ਤੈਅ ਸਮਾਂ ਹੱਦ ਅੰਦਰ ਅਤੇ ਉਚ ਗੁਣਵਤਾ ਅਨੁਸਾਰ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੇ ਵਿਕਾਸ ਸਬੰਧੀ ਚੱਲ ਰਹੇ ਪ੍ਰੋਜ਼ੈਕਟਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇ ਅਤੇ ਹੋਰ ਵਿਕਾਸ ਪ੍ਰੋਜ਼ੈਕਟ ਤਿਆਰ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਮਗਨਰੇਗਾ ਸਕੀਮ ਅਤੇ ਹੋਰ ਪੇਂਡੂ ਵਿਕਾਸ ਦੀਆਂ ਸਕੀਮਾਂ ਦਾ ਲਾਭ ਦਿਹਾਤੀ ਇਲਾਕਿਆਂ ਦੇ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।

You might also like