ਫਰੀਦਕੋਟ: ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਦਾ ਦੌਰਾ

101

ਨਸ਼ਾ ਪੀੜਤਾਂ ਦੇ ਇਲਾਜ ਅਤੇ ਪੁਨਰਵਾਸ ਸਬੰਧੀ ਪ੍ਰਬੰਧਾ ਦਾ ਲਿਆ ਜਾਇਜਾ

ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਲਿਆ ਪੜਾਈ ਦਾ ਜਾਇਜਾ

ਫਰੀਦਕੋਟ 7 ਅਪ੍ਰੈਲ ,ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਆਈ.ਏ.ਐਸ. ਵੱਲੋਂ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਬਣੇ ਨਸ਼ਾ ਛੁਡਾਊ ਕੇਂਦਰ ਅਤੇ ਅਰਾਈਆਂਵਾਲਾ ਰੋਡ ਤੇ ਸਥਿਤ ਜਿਲਾ ਪੱਧਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਸੰਜੇ ਕਪੂਰ,ਮੈਡੀਕਲ ਕਾਲਜ ਦੇ ਸੁਪਰਡੈਂਟ ਡਾ. ਸੁਲੇਖ ਮਿੱਤਲ, ਡਾ. ਪੀ.ਡੀ ਬਾਂਸਲ ਅਤੇ ਪ੍ਰਿੰਸੀਪਲ ਮੈਡੀਕਲ ਕਾਲਜ ਸ੍ਰੀ ਰਾਜੀਵ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਇਸ ਮੌਕੇ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਵਿੱਚ ਦਾਖਲ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਇਲਾਜ ਸਬੰਧੀ ਸਹੂਲਤਾਂ ਦੀ ਜਾਣਕਾਰੀ ਲਈ। ਉਨ੍ਹਾਂ ਮਰੀਜਾਂ ਦੇ ਵਾਰਸਾਂ ਨਾਲ ਵੀ ਗੱਲਬਾਤ ਕੀਤੀ ਜਿੰਨਾ ਨੇ ਇਲਾਜ ਸਬੰਧੀ ਸਤੁੰਸਟੀ ਜ਼ਾਹਰ ਕੀਤੀ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਵਿੱਚ ਹੁਣ ਤੱਕ ਨਸ਼ੇ ਛੱਡ ਚੁੱਕੇ ਮਰੀਜਾਂ ਸਬੰਧੀ ਅਤੇ ਦਾਖਲ ਮਰੀਜਾਂ ਸਬੰਧੀ ਵੀ ਜਾਣਕਾਰੀ ਲਈ। ਉਨ੍ਹਾਂ ਮੌਕੇ ਤੇ ਸਿਵਲ ਸਰਜਨ ਅਤੇ ਮੈਡੀਕਲ ਕਾਲਜ ਦੇ ਪ੍ਰਬੰਧਕਾਂ ਨੂੰ ਆਦੇਸ਼ ਦਿੱਤੇ ਕਿ ਨਸ਼ਾ ਛੁਡਾਊ ਕੇਂਦਰਾਂ ਅਤੇ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਵਿੱਚ ਮਰੀਜਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹੂਲਤ ਲਈ ਇਲਾਜ ਲਈ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਮਾਜਿਕ ਤੌਰ ਤੇ ਟੁੱਟ ਚੁੱਕੇ ਨਸ਼ਿਆਂ ਦੇ ਸ਼ਿਕਾਰ ਲੋਕਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਂਦਾ ਜਾਵੇ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ।

ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਪੁਰਾਣੀ ਜੇਲ ਨਜਦੀਕ ਬਣੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਵੀ ਦੌਰਾ ਕੀਤਾ ਗਿਆ ਅਤੇ ਅਧਿਆਪਕਾਂ ਤੋਂ ਬੱਚਿਆਂ ਨੂੰ ਦਿੱਤੇ ਜਾ ਰਹੇ ਮਿਡ ਡੇ ਮੀਲ, ਕਿਤਾਬਾਂ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਬੱਚਿਆ ਨਾਲ ਵੀ ਗੱਲਬਾਤ ਕੀਤੀ।

You might also like