ਵਿਧਾਇਕ ਗੁਰਦਿੱਤ ਸੇਖੋਂ ਨੇ ਮਹਾਤਮਾ ਗਾਂਧੀ ਸਕੂਲ ਵਿਖੇ ਪਹੁੰਚ ਕੇ  ਵਿਦਿਆਰਥੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ

33

ਸਕੂਲ ਵਿੱਚ ਬੂਟਾ ਲਗਾ ਵਿਦਿਆਰਥੀਆਂ ਨੂੰ ਦਿੱਤਾ ਕੁਦਰਤ ਦੀ ਸਾਂਭ ਸੰਭਾਲ ਦਾ ਸੰਦੇਸ਼ 
ਫ਼ਰੀਦਕੋਟ, ਅਪ੍ਰੈਲ 23, ਆਮ ਆਦਮੀ ਪਾਰਟੀ ਆਗੂ ਅਤੇ ਫ਼ਰੀਦਕੋਟ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਅੱਜ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੀਨੀਅਰ ਸਿਟੀਜਨ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਉਲੀਕੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਚੰਗੇ ਨੰਬਰਾਂ ਨਾਲ ਪਾਸ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। 
ਇਸ ਮੌਕੇ ਆਪ ਵਿਧਾਇਕ ਨੇ ਪਿਛਲੇ ਸੈਸ਼ਨ ਵਿੱਚ ਚੰਗੀ ਕਾਰਗੁਜ਼ਾਰੀ ਕਰ ਅੱਗੇ ਵਧਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਨਿਰਮਾਣ ਦੀ ਨੀਂਵ ਇਹਨਾਂ ਸਕੂਲਾਂ ਤੋਂ ਅਤੇ ਸਾਡੇ ਸਿੱਖਿਅਕਾਂ ਤੋਂ ਸ਼ੁਰੂ ਹੁੰਦੀ ਹੈ। ਇਸ ਲਈ ਕਿਸੇ ਵੀ ਸਮਾਜ, ਸੂਬੇ ਅਤੇ ਸਰਕਾਰ ਲਈ ਸਿੱਖਿਆ ਸਭ ਤੋਂ ਅਹਿਮ ਮੁੱਦਿਆਂ ਵਿੱਚੋਂ ਇੱਕ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਚੰਗੀ ਸਿੱਖਿਆ ਦੀ ਅਹਿਮੀਅਤ ਸਮਝਦੀ ਹੈ ਅਤੇ ਇਸ ਖੇਤਰ ਦੇ ਸੁਧਾਰ ਲਈ ਵਚਨਬੱਧ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਅਤੇ ਖੇਡਾਂ ‘ਤੇ ਵਿਸ਼ੇਸ਼ ਧਿਆਨ ਦੇਣਾ ਸਮੇਂ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਇਹਨਾਂ ਖੇਤਰਾਂ ਦੇ ਸੁਧਾਰ ਲਈ ਨਵੀਆਂ ਨੀਤੀਆਂ ਬਣਾ ਰਹੀ ਹੈ। 
ਇਸ ਉਪਰੰਤ ਗੁਰਦਿੱਤ ਸਿੰਘ ਸੇਖੋਂ ਨੇ ਸਕੂਲ ਵਿਖੇ ਬੂਟਾ ਲਗਾਇਆ ਅਤੇ ਵਿਦਿਆਰਥੀਆਂ ਅਤੇ ਹਾਜ਼ਰੀਨ ਸੱਜਣਾ ਨੂੰ ਕੁਦਰਤ ਦੀ ਸਾਂਭ ਸੰਭਾਲ ਪ੍ਰਤੀ ਹੋਰ ਸੰਜੀਦਾ ਹੋਣ ਦਾ ਸੰਦੇਸ਼ ਦਿੱਤਾ। ‘ਬਲਿਹਾਰੀ ਕੁਦਰਤਿ ਵਸਿਆ’ ਤੁਕ ਦਾ ਹਵਾਲਾ ਦਿੰਦਿਆਂ ਉਹਨਾਂ ਕਿਹਾ ਕਿ ਪਰਮਾਤਮਾ ਆਪਣੀ ਬਣਾਈ ਕੁਦਰਤ ਵਿੱਚ ਵੱਸਦਾ ਹੈ, ਇਸ ਲਈ ਕੁਦਰਤ ਨਾਲ ਪਿਆਰ ਵਾਹਿਗੁਰੂ ਨਾਲ ਪਿਆਰ ਹੈ। ਉਹਨਾਂ ਅੱਗੇ ਕਿਹਾ ਕਿ ਸਾਲ ਦਰ ਸਾਲ ਵਧਦੀ ਗਰਮੀ ਵੀ ਸਾਡੀ ਕੁਦਰਤ ਅਤੇ ਪੌਣ ਪਾਣੀ ਪ੍ਰਤੀ ਅਣਦੇਖੀ ਅਤੇ ਇਸਦੀ ਦੁਰਵਰਤੋਂ ਦਾ ਨਤੀਜਾ ਹੈ। ਇਸ ਵਾਰ ਅਗੇਤੀ ਅਤੇ ਵਧੇਰੇ ਗਰਮੀ ਕਾਰਨ ਫ਼ਸਲਾਂ ਦਾ ਐਨਾ ਨੁਕਸਾਨ ਹੋਇਆ, ਜੀਵ ਜੰਤੂ ਅਤੇ ਪੰਛੀ ਪ੍ਰਭਾਵਿਤ ਹੁੰਦੇ ਹਨ ਅਤੇ ਕੁਦਰਤ ਦਾ ਸੰਤੁਲਨ ਵਿਗੜਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਦਰਖ਼ਤ ਲਗਾਉਣ ਅਤੇ ਵਾਤਾਵਰਣ ਪ੍ਰਤੀ ਸੁਹਿਰਦ ਹੋਣ ਦੀ ਪ੍ਰੇਰਣਾ ਦਿੱਤੀ।

You might also like