ਉਲੰਪੀਅਨ ਅਵਨੀਤ ਕੌਰ ਨੇ SSP ਫਰੀਦਕੋਟ ਦਾ ਅਹੁੱਦਾ ਸੰਭਾਲਿਆ।

2,649

ਨਸ਼ਿਆ ਦੇ ਖਾਤਮੇ, ਅਮਨ ਕਾਨੂੰਨ ਬਰਕਰਾਰ ਰੱਖਣ ਨੂੰ ਆਪਣੀ ਤਰਜੀਹ ਦੱਸਿਆ
 ਫਰੀਦਕੋਟ, 12 ਅਪ੍ਰੈਲ (ਸ਼ਿਵਮ ਮਦਾਨ) ਉਲੰਪੀਅਨ ਅਵਨੀਤ ਕੌਰ ਸਿੱਧੂ ਨੇ ਅੱਜ ਬਤੌਰ ਐਸ.ਐਸ.ਪੀ ਫਰੀਦਕੋਟ ਵਜੋਂ ਆਪਣਾ ਕਾਰਜਕਾਲ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਐਸ.ਪੀ. ਫਾਜਿਲਕਾ ਵਜੋਂ ਤਾਇਨਾਤ ਸਨ । 


ਆਪਣਾ ਅਹੁਦਾ ਸੰਭਾਲਣ ਉਪਰੰਤ ਉਲੰਪੀਅਨ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਐਸ.ਐਸ.ਪੀ ਫਰੀਦਕੋਟ ਨਿਯੁਕਤ ਕਰਕੇ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਤੇ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਨਸ਼ਿਆਂ ਦਾ ਖਾਤਮਾ ਅਤੇ ਸਾਰੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਉਨ੍ਹਾਂ ਦੀਆਂ ਤਰਜ਼ੀਹਾਂ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਵੈ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਵੀ ਲਿਆ ਜਾਵੇਗਾ। ਇਸ ਤੋਂ ਪਹਿਲਾਂ ਪੁਲੀਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਜਿਕਰਯੋਗ ਹੈ ਕਿ ਅਵਨੀਤ ਕੌਰ ਸਿੱਧੂ ਨੇ ਸਾਲ 2008 ਦੀਆਂ ਉਲੰਪਿਕ ਖੇਡਾਂ ਵਿਚ ਸੋਨ ਤਗਮਾ ਜਿੱਤਿਆ, ਰਾਸ਼ਟਰ ਮੰਡਲ ਤੇ ਏਸ਼ੀਆਈ ਖੇਡਾਂ 2006 ਵਿੱਚ ਸੋਨ ਤਗਮਾ ਜਿੱਤਣ ਲਈ ਉਹ ਪਹਿਲੀ ਪੰਜਾਬਣ ਨਿਸ਼ਾਨੇਬਾਜ਼ ਹੈ। ਉਨ੍ਹਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਅਰਜਨਾ ਐਵਾਰਡ ਨਾਲ ਸਨਮਾਨਿਆ ਗਿਆ। ਇਸ ਤੋਂ  ਪਹਿਲਾਂ ਉਹ ਬਾਬਾ ਫਰੀਦ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 
ਇਸ ਮੌਕੇ ਐਸ. ਪੀ. ਡਾ. ਬਾਲ ਕ੍ਰਿਸ਼ਨ ਸਿੰਗਲਾ, ਡੀ ਐਸ ਪੀ (ਡੀ) ਸ. ਲਖਵੀਰ ਸਿੰਘ, ਡੀ ਐਸ ਪੀ (ਐਚ) ਸ.  ਰਵੀ ਸ਼ੇਰ ਸਿੰਘ ,ਡੀ ਐੱਸ ਪੀ(ਪੀ.ਬੀ.ਆਈ) ਸ. ਗਮਦੂਰ ਸਿੰਘ, ਡੀ.ਐੱਸ .ਪੀ ਕੋਟਕਪੂਰਾ  ਸ. ਰਮਨਦੀਪ ਸਿੰਘ ਭੁੱਲਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।  

You might also like